Mohali News: ਪੰਜਾਬ ਦੇ ਮੋਹਾਲੀ ‘ਚ ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (41) ਵਜੋਂ ਹੋਈ ਹੈ।
ਉੱਥੇ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਨਾਲ ਹੀ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ ਹੈ।
ਤੁਹਾਨੂੰ ਦੱਸਦਈਏ ਕਿ ਮੋਹਾਲੀ ‘ਚ ਉਸਾਰੀ ਅਧੀਨ ਇਮਾਰਤ ਦੇ ਢਹਿਣ ਦਾ ਇਹ ਤੀਜਾ ਮਾਮਲਾ ਹੈ। ਇਸ ਤੋਂ ਪਹਿਲਾਂ 21 ਦਸੰਬਰ ਨੂੰ ਮੋਹਾਲੀ ਦੇ ਸੋਹਾਣਾ ਵਿਚ ਇੱਕ ਇਮਾਰਤ ਢਹਿ ਗਈ ਸੀ। ਇਸ ਵਿੱਚ ਦੋ ਲੋਕ ਮਾਰੇ ਗਏ ਇਸ ਤੋਂ ਬਾਅਦ 6 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿਚ ਇੱਕ 50 ਸਾਲ ਪੁਰਾਣੀ ਬਹੁ-ਮੰਜ਼ਿਲਾ ਇਮਾਰਤ ਢਹਿ ਗਈ।