ਪੂਰੇ ਦੇਸ਼ ‘ਚ ਮਾਘੀ ਦਾ ਤਿਉਹਾਰ ਬੜੇ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਹੀ ਪਹੁੰਚ ਰਹੀਆਂ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰ ਰਹੀਆਂ ਹਨ। ਇਸ ਤੋਂ ਇਲਾਵਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ ਅਤੇ ਹੋਰ ਇਤਿਹਾਸਿਕ ਅਸਥਾਨਾਂ ਵਿਖੇ ਮੱਥਾ ਟੇਕ ਕੇ 40 ਮੁਕਤਿਆਂ ਨੂੰ ਸਿਜਦਾ ਕਰ ਰਹੀਆਂ ਹਨ। ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਹਨ।ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ। ਦਿਨ ਭਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਅਤੁੱਟ ਵਰਤਾਏ ਜਾਂਦੇ ਰਹੇ।