ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਜੀਐਨਡੀਯੂ ਯੂਨੀਵਰਸਿਟੀ ਪੁੱਜੇ। ਜਿੱਥੇ ਉਨ੍ਹਾਂ ਨੇ ਸਵਰਗੀ ਕਵੀ ਸੁਰਜੀਤ ਸਿੰਘ ਪਾਤਰ ਦੀ ਯਾਦ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਇਸ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਉੱਭਰਦੇ ਲੇਖਕ ਉਤਸ਼ਾਹਿਤ ਹੋਣਗੇ।
CM ਮਾਨ ਨੇ ਪੁਰਾਣੀ ਗੱਲਾਂ ਨੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਤਰ ਸਾਹਬ ਨਾਲ ਬਹੁਤ ਪਿਆਰ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ 1993 ਵਿੱਚ ਕਲਾ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣ ਲਈ ਲੁਧਿਆਣਾ ਗਏ ਸੀ, ਤਾਂ ਪਾਤਰ ਸਾਹਿਬ ਅਕਸਰ ਉਨ੍ਹਾਂ ਨੂੰ ਮਿਲਣ ਆਉਂਦੇ ਸਨ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਾਲਜ ਵਿੱਚ ‘ਚ ਉਹ ਪਾਤਰ ਸਾਹਿਬ ਦੀਆਂ ਕਿਤਾਬਾਂ ਪੜ੍ਹਦੇ ਸੀ। CM ਮਾਨ ਨੇ ਕਿਹਾ ਪੰਜਾਬੀ ਹੋਣ ਦੇ ਨਾਤੇ ਸਾਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਸਾਡੇ ਕੋਲ ਪਾਤਰ ਸਾਹਿਬ ਵਰਗਾ ਕਵੀ ਸੀ। ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਜੀਐਨਡੀਯੂ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਸੁਰਜੀਤ ਪਾਤਰ ਐਥੀਕਲ ਏਆਈ ਨਾਮ ਦਾ ਇੱਕ ਕੇਂਦਰ ਸਥਾਪਤ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਭਵਿੱਖ ਵਿੱਚ ਉਹ ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ ਵੀ ਦੇਣਗੇ ਅਤੇ ਇਹ ਪੁਰਸਕਾਰ ਨਵੇਂ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਹੋਰ ਬਹੁਤ ਸਾਰੇ ਪ੍ਰਮੁੱਖ ਆਗੂ ਅਤੇ ਅਧਿਕਾਰੀ ਮੌਜੂਦ ਸਨ।