Punjab News: ਸ੍ਰੀ ਮੁਕਤਸਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਭਾਵੁਕ ਨਜ਼ਰ ਆਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਥ ਵਿਰੋਧ ਤਾਕਤਾਂ ਨੇ ਪਹਿਲਾਂ ਪਰਕਾਸ਼ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਇਆ ਤੇ ਹੁਣ ਉਨ੍ਹਾਂ ਵੱਲੋਂ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਦਾ ਇੱਕੋ-ਇੱਕ ਨਿਸ਼ਾਨਾ ਹੈ ਕਿ ਬਾਦਲ ਪਰਿਵਾਰ ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਖ਼ਤਮ ਕਰ ਦਿੱਤਾ ਜਾਵੇ। ਬਾਦਲ ਨੇ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਸਾਡਾ ਗੁਨਾਹ ਕੀ ਹੈ।