Bapu Surat Singh Khalsa Passes Away: ਬਾਪੂ ਸੂਰਤ ਸਿੰਘ ਖਾਲਸਾ ਦਾ ਦੇਹਾਂਤ ਹੋ ਗਿਆ। ਬਾਪੂ ਸੂਰਤ ਸਿੰਘ ਖਾਲਸਾ ਸਿੱਖ ਕਾਰਕੁੰਨ ਸਨ ਜੋ ਕਿ ਬੀਤੇ 8 ਸਾਲਾਂ ਤੋਂ ਵੱਧ ਸਮੇਂ ਤੱਕ ਭੁੱਖ ਹੜਤਾਲ ਕਰਨ ਲਈ ਜਾਣੇ ਜੰਦ ਹਨ। ਉਹ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਭੁੱਖ ਹੜਤਾਲ ਤੇ ਸੀ। ਬੰਦੀ ਸਿੰਘ ਉਹ ਸਿੱਖ ਹਨ, ਜੋ ਕਿ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ।
ਦਸ ਦਇਏ ਕਿ ਬਾਪੂ ਸੂਰਤ ਸਿੰਘ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਲੁਧਿਆਣਾ ਦੇ ਪਿੰਡ ਹਸਨਪੁਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਭਾਰਤੀ ਆਧੁਨਿਕ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸ਼ਾਂਤੀਪੂਰਨ ਅੰਦੋਲਨਾਂ ਵਿੱਚੋਂ ਇੱਕ ਬਣ ਗਈ। ਉਨ੍ਹਾਂ ਦੇ ਦੇਹਾਂਤ ਨਾਲ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ, ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਲਈ ਯਾਦ ਰੱਖਿਆ ਜਾਵੇਗਾ।
ਜਿਕਰਯੋਗ ਹੈ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਭੁੱਖ ਹੜਤਾਲ ਰਾਹੀਂ ਸਿੱਖ ਭਾਈਚਾਰੇ ਦੇ ਹੱਕਾਂ ਲਈ ਆਵਾਜ਼ ਚੁੱਕੀ ਅਤੇ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਦੇ ਸੰਘਰਸ਼ ਨੇ ਦੇਸ਼ ਭਰ ਵਿੱਚ ਸਿੱਖਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਪ੍ਰਤੀਕ ਵਜੋਂ ਸਤਿਕਾਰਿਆ ਗਿਆ।