ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੱਸ ਦਈਏ ਕਿ ਮੋਹਾਲੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅੱਜ ਅਦਾਲਤ ਵਿੱਚ ਪੇਸ਼ ਹੋਏ। ਨਾਲ ਹੀ ਮਾਮਲੇ ਦੀ ਜਾਂਚ ਨਾਲ ਸਬੰਧਤ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਸੁਣਵਾਈ ਦੌਰਾਨ ਗੁਰਸ਼ੇਰ ਸਿੰਘ ਸਿੱਧੂ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੰਦਿਆਂ ਦੱਸਿਆ ਕਿ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਸ ਦੇ ਖਿਲਾਫ਼ ਜੋ FIR ਦਰਜ ਕੀਤੀ ਗਈ ਹੈ ਉਹ ਗਲਤ ਹੈ ਹੈ। ਉਸ ਨੇ ਇਹ ਵੀ ਕਿਹਾ ਕਿ ਉਸਨੂੰ ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ ਵਿੱਚ ਵੀ ਬਲੀ ਦਾ ਬੱਕਰਾ ਬਣਾਇਆ ਗਿਆ ਹੈ।
ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਵਿਰੁੱਧ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਮੋਹਾਲੀ ਵਿਖੇ ਗੰਭੀਰ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਨੰਬਰ 33 ਵਿੱਚ, ਸੰਧੂ ‘ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 417, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13/2 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।