ਚੰਡੀਗੜ੍ਹ, 16 ਜਨਵਰੀ (ਹਿੰ.ਸ.)। ਪੰਜਾਬ ਦੇ ਖਨੋਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀਰਵਾਰ ਨੂੰ 52ਵੇਂ ਦਿਨ ‘ਚ ਦਾਖਲ ਹੋ ਗਿਆ। ਬੁੱਧਵਾਰ ਰਾਤ ਮੀਂਹ ਪੈਣ ਦੇ ਬਾਵਜੂਦ ਕਿਸਾਨ ਖਨੋਰੀ ਅਤੇ ਸ਼ੰਭੂ ਬਾਰਡਰ ‘ਤੇ ਡਟੇ ਰਹੇ। ਕਈ ਅੰਦੋਲਨਕਾਰੀ ਕਿਸਾਨ ਹੁਣ ਠੰਢ ਕਾਰਨ ਬਿਮਾਰ ਹੋਣ ਲੱਗ ਪਏ ਹਨ। ਦੱਸਿਆ ਜਾਂਦਾ ਹੈ ਕਿ ਤਿੰਨ ਦਰਜਨ ਦੇ ਕਰੀਬ ਕਿਸਾਨ ਮੌਸਮੀ ਬੁਖਾਰ ਦੀ ਲਪੇਟ ਵਿੱਚ ਹਨ।
ਡੱਲੇਵਾਲ ਦੇ ਸਮਰਥਨ ‘ਚ 111 ਲੋਕਾਂ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ ਦਿਨ ‘ਚ ਦਾਖਲ ਹੋ ਗਿਆ ਹੈ। ਦੂਜੇ ਪਾਸੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਵੱਲੋਂ ਅੱਜ ਸ਼ੰਭੂ ਸਰਹੱਦ ‘ਤੇ ਸੰਘਰਸ਼ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੂਬੇ ਦੇ ਹਰ ਪਿੰਡ ਵਿੱਚੋਂ ਘੱਟੋ-ਘੱਟ ਇੱਕ ਟਰੈਕਟਰ ਟਰਾਲੀ ਲਿਆਉਣ ਦਾ ਸੱਦਾ ਦਿੱਤਾ। ਉੱਥੇ ਹੀ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਚ ਹੈ। ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ