Punjab Police: ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਅਤੇ ਸਟੇਟ ਸਪੈਸ਼ਲ ਸੈੱਲ ਫਾਜ਼ਿਲਕਾ ਨੇ ਵੱਡੀ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿਚ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਪੁਲਸ ਟੀਮ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਇਕ ਹੈਂਡ ਗ੍ਰੇਨੇਡ, 32 ਬੋਰ ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਜਦੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਚਲਿਆ ਕਿ ਇਹ ਮੋਡੀਊਲ ਯੂ.ਕੇ. ਸਥਿਤ ਹੈਂਡਲਰ ਨਿਸ਼ਾਨ ਸਿੰਘ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਉਸ ਨੇ ਹੀ ਅੰਮ੍ਰਿਤਸਰ ਦੇ ਕਿਸੇ ਪੁਲਿਸ ਅਫ਼ਸਰ ਜਾਂ ਪੁਲਿਸ ਥਾਣੇ ਨੂੰ ਨਿਸ਼ਾਨਾ ਬਣਾਉਣ ਦਾ ਨਿਰਦੇਸ਼ ਦਿੱਤਾ ਸੀ। ਮੁਲਜ਼ਮ ਜਗਤਾਰ ਕੋਲੋਂ ਬਰਾਮਦ ਮੋਟਰਸਾਈਕਲ ਦਾ ਰਜਿਸਟ੍ਰੇਸ਼ਨ ਨੰਬਰ ਵੀ ਜਾਅਲੀ ਪਾਇਆ ਗਿਆ। ਫਿਲਹਾਲ ਪੁਲਿਸ ਵੱਲੋਂ ਹੋਰ ਸ਼ੱਕੀ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।