Chandigarh – ਸ਼੍ਰੋਮਣੀ ਅਕਾਲੀ ਦਲ ਨੇ 21 ਜਨਵਰੀ ਨੂੰ ਦੁਪਹਿਰ 1.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਆਪਣੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਜਾਅਲੀ ਵੋਟਾਂ ਦੀ ਰਜਿਸਟ੍ਰੇਸ਼ਨ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਸ. ਬਲਵਿੰਦਰ ਸਿੰਘ ਜੀ ਭੂੰਦੜ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸ. ਹਰਜਿੰਦਰ ਸਿੰਘ ਜੀ ਧਾਮੀ ਅਤੇ ਸ. ਸੁਖਬੀਰ ਸਿੰਘ ਜੀ ਬਾਦਲ ਨੂੰ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਹੈ। ਸੰਸਦੀ ਬੋਰਡ ਦੇ ਸਾਰੇ ਮੈਂਬਰ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਇਹ ਜਾਣਕਾਰੀ ਡਾ ਦਲਜੀਤ ਸਿੰਘ ਚੀਮਾ ਨੇ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ।