ਚੰਡੀਗੜ੍ਹ, 18 ਜਨਵਰੀ (ਹਿੰ.ਸ.)। ਪੰਜਾਬ ਦੇ ਖਨੌਰੀ ਬਾਰਡਰ ‘ਤੇ ਅੱਜ ਸੰਘਰਸ਼ ਮੋਰਚਾ ‘ਚ ਸ਼ਾਮਲ ਕਿਸਾਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕੋਈ ਵੱਡਾ ਫੈਸਲਾ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕਿਸਾਨ ਸਾਂਝੀ ਰਣਨੀਤੀ ਬਣਾ ਕੇ ਸੰਘਰਸ਼ ਦਾ ਐਲਾਨ ਕਰਨਗੇ। ਇਸ ਤੋਂ ਪਹਿਲਾਂ ਵੀ ਸਾਰੀਆਂ ਕਿਸਾਨ ਜਥੇਬੰਦੀਆਂ ਦਰਮਿਆਨ ਪਹਿਲੇ ਦੌਰ ਦੀ ਗੱਲਬਾਤ ਹੋ ਚੁੱਕੀ ਹੈ।
ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਵੀਰਵਾਰ ਰਾਤ ਤੋਂ ਹੁਣ ਤੱਕ ਡੱਲੇਵਾਲ ਨੂੰ 3-4 ਵਾਰ ਉਲਟੀਆਂ ਆ ਚੁੱਕੀਆਂ ਹਨ। ਅੱਜ ਸਵੇਰੇ ਵੀ ਡੱਲੇਵਾਲ ਦੀ ਸਿਹਤ ਵਿਗੜ ਗਈ। ਅੱਜ ਖਨੌਰੀ ਅਤੇ ਸ਼ੰਭੂ ਮੋਰਚਾ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਪਟਿਆਲਾ ਦੇ ਪਾਤੜਾਂ ਵਿੱਚ ਮੀਟਿੰਗ ਹੋਵੇਗੀ। ਮੀਟਿੰਗ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਰਣਨੀਤੀ ਬਣਾਈ ਜਾਵੇਗੀ। ਇਸ ਦੌਰਾਨ ਐੱਸਕੇਐੱਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ