Amritsar News: ਅੰਮ੍ਰਿਤਸਰ ਵਿੱਚ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਅਮਰੀਕ ਸਿੰਘ ਅਜਨਾਲਾ ਨੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ(Sukhbir Badal) ਨੂੰ ਦਿੱਤੀ ਗਈ ਮੁਆਫ਼ੀ ਖਿਲਾਫ ਵਿਰੋਧ ਕੀਤਾ। ਅਮਰੀਕ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੇ ਪੁਤਲੇ ਫੂਕੇ।
ਅਮਰੀਕ ਸਿੰਘ ਨੇ ਦੋਸ਼ ਲਾਇਆ ਕਿ ਜਥੇਦਾਰਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮੁਆਫ਼ ਕਰ ਦਿੱਤਾ ਹੈ, ਜੋ ਕਿ ਮੁਆਫ਼ੀ ਦੇ ਹੱਕਦਾਰ ਨਹੀਂ ਹਨ। ਇਹ ਮੁਆਫ਼ੀ ਇੱਕ ਗੰਭੀਰ ਗਲਤੀ ਹੈ ਜਿਸਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਅਮਰੀਕ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੇ 9 ਸਾਲਾਂ ਤੱਕ ਆਪਣੇ ਅਪਰਾਧ ਕਬੂਲ ਨਹੀਂ ਕੀਤੇ, ਪਰ ਹੁਣ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਅਪਰਾਧ ਕਬੂਲ ਕਰ ਲਏ ਹਨ।