Punjab Weather Update: ਪੰਜਾਬ ‘ਚ ਬੀਤੇ ਐਤਵਾਰ ਨੂੰ ਚੰਗੀ ਧੁੱਪ ਵੇਖਣ ਨੂੰ ਮਿਲੀ, ਜਿਸ ਕਾਰਨ ਲੋਕਾਂ ਨੂੰ ਠੰਡ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ, ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿਚ ਵੀ 0.8 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਪੰਜਾਬ ਚੰਡੀਗੜ੍ਹ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਖ਼ਤਮ ਹੋ ਗਿਆ ਹੈ, ਪਰ ਮੌਸਮ ਵਿਭਾਗ ਨੇ ਅਗਲੇ ਦੋ ਦਿਨ ਮੀਂਹ ਪੈਣ ਦੀ ਭਵਿੱਖਵਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ, 22-23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ-ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ ‘ਚ ਮੀਂਹ ਪੈ ਸਕਦਾ ਹੈ।