ਬਾਰਾਮੂਲਾ, 20 ਜਨਵਰੀ (ਹਿੰ.ਸ.) ਸੋਪੋਰ ਦੇ ਜਾਲੋਰਾ ਦੇ ਗੁੱਜਰਪਤੀ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਜ਼ਖਮੀ ਹੋਏ ਜਵਾਨ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਹ ਮੁਕਾਬਲਾ ਕੱਲ੍ਹ ਦੇਰ ਸ਼ਾਮ ਇਲਾਕੇ ਵਿੱਚ ਸ਼ੁਰੂ ਹੋਇਆ ਸੀ।
ਇੱਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਹਨੇਰਾ ਹੋਣ ਕਾਰਨ ਮੁਹਿੰਮ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਸਵੇਰ ਦੀ ਪਹਿਲੀ ਰੋਸ਼ਨੀ ਦੇ ਨਾਲ ਹੀ ਆਪਰੇਸ਼ਨ ਦੁਬਾਰਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਅੱਤਵਾਦੀਆਂ ਵੱਲੋਂ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਗੋਲੀਬਾਰੀ ‘ਚ ਇਕ ਫੌਜੀ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਮੌਕੇ ਤੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਜਵਾਨ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।
ਐਤਵਾਰ ਨੂੰ ਫੌਜ, ਸੀਆਰਪੀਐਫ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਗੁੱਜਰਪਤੀ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਇੱਕ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਸੁਰੱਖਿਆ ਬਲਾਂ ਦੀ ਟੀਮ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਲਾਕੇ ‘ਚ ਮੁੱਠਭੇੜ ਸ਼ੁਰੂ ਹੋ ਗਈ ਸੀ।
ਹਿੰਦੂਸਥਾਨ ਸਮਾਚਾਰ