ਪੰਜਾਬ ਦੇ ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਬੱਸ ਅਤੇ ਕਾਰ ਵਿਚਲੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ‘ਚ 2 ਲੋਕਾਂ ਦੀ ਮੌਤ ਹੋ ਗਈ । ਉੱਥੇ ਹੀ ਇਸ ਹਾਦਸੇ ‘ਚ ਬੱਸ ‘ਚ ਸਵਾਰ ਕੁੱਲ ਛੇ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਵਿਚ ਇਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ, ਇਹ ਹਾਦਸਾ ਨੰਗਲ ਚੰਡੀਗੜ੍ਹ ਮੁੱਖ ਮਾਰਗ ‘ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਬੱਸ ਹਿਮਾਚਲ ਦੇ ਮੈਕਲੋੜਗੰਜ ਤੋਂ ਦਿੱਲੀ ਏਅਰਪੋਰਟ ਜਾ ਰਹੀ ਸੀ ਅਤੇ ਕਾਰ ਜੋ ਕਿ ਦਿੱਲੀ ਤੋਂ ਹਿਮਾਚਲ ਵੱਲ ਜਾ ਰਹੀ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ ਹੈ। ਇਸ ਦੌਰਾਨ ਪੁਲਿਸ ਅਤੇ ਐੱਸ. ਐੱਸ. ਐੱਫ. ਦੀ ਮਦਦ ਨਾਲ ਜ਼ਖਮੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਇਕ 18 ਸਾਲਾ ਨੌਜਵਾਨ ਦੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ। ਬਾਕੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਉੁਪਰੰਤ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਫਿਲਹਾਲ ਪੁਲਸ ਵਲੋਂ ਹਾਦਸੇ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ।