ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਇਹ ਮਾਮਲਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ। ਇਸ ਮਾਮਲੇ ਬਾਰੇ ਫੈਸਲਾ ਹੁਣ 31 ਜਨਵਰੀ 2025 ਨੂੰ ਆਵੇਗਾ। ਇਸ ਬਾਰੇ ਫੈਸਲਾ ਅਦਾਲਤ ਵੱਲੋਂ 31 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।