ਮਹਾਂਕੁੰਭ 2025 ਦਾ ਅਧਿਆਤਮਿਕ ਉਤਸ਼ਾਹ ਪ੍ਰਯਾਗਰਾਜ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ ਕਿਉਂਕਿ ਇਹ ਸ਼ਹਿਰ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਿਹਾ ਹੈ। ਪਵਿੱਤਰ ਸ਼ਹਿਰ ਦਾ ਦੌਰਾ ਕਰਨ ਵਾਲੇ ਪ੍ਰਮੁੱਖ ਲੋਕਾਂ ਵਿੱਚ ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਭਾਰਤ ਦੇ ਪ੍ਰਮੁੱਖ ਉਦਯੋਗਪਤੀਆਂ ਵਿੱਚੋਂ ਇੱਕ ਗੌਤਮ ਅਡਾਨੀ ਵੀ ਸ਼ਾਮਲ ਹਨ, ਜੋ ਅੱਜ ਮੰਗਲਵਾਰ ਨੂੰ ਪ੍ਰਯਾਗਰਾਜ ਪਹੁੰਚੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ,” ਪ੍ਰਯਾਗਰਾਜ ਮਹਾਕੁੰਭ ਵਿਚ ਮੇਰਾ ਅਨੁਭਵ ਸ਼ਾਨਦਾਰ ਸੀ, ਦੇਸ਼ ਵਾਸੀਆਂ ਵਲੋਂ, ਮੈਂ ਇਥੋਂ ਦੇ ਪ੍ਰਬੰਧਨ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ”। ਉਨ੍ਹਾਂ ਕਿਹਾ ਕਿ ਇਥੋਂ ਦਾ ਪ੍ਰਬੰਧਨ ਪ੍ਰਬੰਧਨ ਸੰਸਥਾਵਾਂ ਲਈ ਖੋਜ ਦਾ ਵਿਸ਼ਾ ਹੈ ਤੇ ਮੇਰੇ ਲਈ, ਮਾਂ ਗੰਗਾ ਦੇ ਆਸ਼ੀਰਵਾਦ ਤੋਂ ਵੱਡਾ ਕੁਝ ਵੀ ਨਹੀਂ ਹੈ।