Punjab News: ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਸੂਬੇ ਵਿੱਚ ਕੁਝ ਥਾਵਾਂ ‘ਤੇ ਹਲਕੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਵੀਰਵਾਰ ਨੂੰ ਸੰਘਣੀ ਧੁੰਦ ਰਹੇਗੀ। ਕਸ਼ਮੀਰ ਵਿੱਚ ਵੀ ਬਰਫ਼ਬਾਰੀ ਹੋਈ। ਦਸ ਦਇਏ ਕਿ ਮੰਗਲਵਾਰ ਸਵੇਰੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ, ਜਿਸ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ। ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 23.73 ਅਤੇ ਘੱਟੋ-ਘੱਟ 10.75 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ।
ਮੰਗਲਵਾਰ ਨੂੰ ਪਠਾਨਕੋਟ ਵਿੱਚ ਦਿਨ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਵੱਧ 23.3 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਫਾਜ਼ਿਲਕਾ ਵਿੱਚ ਰਾਤ ਦਾ ਤਾਪਮਾਨ ਸਭ ਤੋਂ ਘੱਟ 6.2 ਡਿਗਰੀ ਰਿਹਾ।
ਗੱਲ ਕਰਿਏ ਤਾਂ ਜੰਮੂ-ਕਸ਼ਮੀਰ ਵਿੱਚ ਕੁਝ ਥਾਵਾਂ ‘ਤੇ ਬਰਫ਼ਬਾਰੀ ਹੋਈ। ਜਦੋਂ ਕਿ ਹਿਮਾਚਲ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ।ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਕੁਝ ਥਾਵਾਂ ‘ਤੇ ਬਰਫ਼ਬਾਰੀ ਹੋਈ। ਜਦੋਂ ਕਿ ਹਿਮਾਚਲ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਸ਼ਾਮ ਅਤੇ ਰਾਤ ਨੂੰ ਬੱਦਲ ਗਰਜਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ, ਕੜਾਕੇ ਦੀ ਠੰਢ ਵਧੇਗੀ ਅਤੇ ਤਾਪਮਾਨ ਡਿੱਗ ਸਕਦਾ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ 3.1 ਡਿਗਰੀ ਵੱਧ ਸੀ। ਪੰਜਾਬ ਦੇ ਨਾਲ-ਨਾਲ ਦਿੱਲੀ ਅਤੇ ਹਰਿਆਣਾ ਵਿੱਚ ਵੀ ਅਗਲੇ ਦੋ ਦਿਨਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।