ਚੰਡੀਗੜ੍ਹ, 22 ਜਨਵਰੀ (ਹਿੰ.ਸ.)। ਪੰਜਾਬ ‘ਚ ਸਰਕਾਰ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਮ ‘ਤੇ ਬੈਕਫੁੱਟ ‘ਤੇ ਆ ਗਿਆ ਹੈ। ਕੇਂਦਰ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਸਰਕਾਰ ਨੇ ਆਮ ਆਦਮੀ ਕਲੀਨਿਕ ਦੇ ਬੋਰਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਹੁਣ ਇਹ ਪ੍ਰਾਇਮਰੀ ਹੈਲਥ ਸੈਂਟਰ ਆਯੁਸ਼ਮਾਨ ਅਰੋਗਿਆ ਕੇਂਦਰ ਵਜੋਂ ਜਾਣੇ ਜਾਣਗੇ। ਪੰਜਾਬ ਦੇ ਸ਼ਹਿਰੀ ਖੇਤਰ ਦੇ 242 ਆਮ ਆਦਮੀ ਕਲੀਨਿਕ ਅਤੇ 2889 ਸਿਹਤ ਅਤੇ ਤੰਦਰੁਸਤੀ ਕੇਂਦਰਾਂ, 2403 ਸਬ ਸੈਂਟਰਾਂ ਅਤੇ 266 ਪ੍ਰਾਇਮਰੀ ਹੈਲਥ ਸੈਂਟਰਾਂ ਦੇ ਬੋਰਡ ਹਟਾਉਣ ਦਾ ਕੰਮ ਬੁੱਧਵਾਰ ਨੂੰ ਲੁਧਿਆਣਾ ਜ਼ਿਲ੍ਹੇ ਤੋਂ ਸ਼ੁਰੂ ਹੋ ਗਿਆ।
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਕੇਂਦਰਾਂ ਦੇ ਨਾਮ ਬਦਲਣੇ ਸ਼ੁਰੂ ਕਰ ਦਿੱਤੇ ਹਨ। ਲੁਧਿਆਣਾ ਵਿੱਚ 94 ਵਿੱਚੋਂ 65 ਆਮ ਆਦਮੀ ਕਲੀਨਿਕ ਹੁਣ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ। ਇਨ੍ਹਾਂ ਕਲੀਨਿਕਾਂ ’ਤੇ ਨਵੇਂ ਬੋਰਡ ਲਾਏ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ ਸੀਐਮ ਭਗਵੰਤ ਸਿੰਘ ਮਾਨ ਦੀ ਫੋਟੋ ਵੀ ਹਟਾ ਦਿੱਤੀ ਗਈ ਹੈ। ਕੇਂਦਰ ਸਰਕਾਰ ਨੂੰ ਕਲੀਨਿਕਾਂ ਦੇ ਨਾਵਾਂ ‘ਤੇ ਇਤਰਾਜ਼ ਸੀ। ਕਹਿਣਾ ਸੀ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਪੈਸੇ ਨਾਲ ਖੋਲ੍ਹੇ ਗਏ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦੇ ਕੇ ਬ੍ਰਾਂਡਿੰਗ ਨਿਯਮਾਂ ਦੀ ਉਲੰਘਣਾ ਕੀਤੀ ਹੈ।ਫੰਡ ਬੰਦ ਹੋਣ ਤੋਂ ਬਾਅਦ ਕੇਂਦਰ ਅਤੇ ਰਾਜ ਸਰਕਾਰਾਂ ਵਿਚਾਲੇ ਖਿਚੋਤਾਣ ਚੱਲ ਰਹੀ ਹੈ। ਬੋਰਡ ਬਦਲਣ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿਹਤ ਕਮੇਟੀਆਂ ਨੂੰ ਦਿੱਤੀ ਗਈ ਹੈ। ਇਨ੍ਹਾਂ ਬੋਰਡਾਂ ‘ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਆਯੁਸ਼ਮਾਨ ਅਰੋਗਿਆ ਕੇਂਦਰ ਲਿਖਿਆ ਹੋਇਆ ਹੈ।
ਹਿੰਦੂਸਥਾਨ ਸਮਾਚਾਰ