ਪੁੰਛ, 22 ਜਨਵਰੀ (ਹਿੰ.ਸ.)। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੈ ‘ਚ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਸਰਹੱਦ ‘ਚ ਦਾਖਲ ਹੋਏ ਪਾਕਿਸਤਾਨੀ ਡਰੋਨ ਨੂੰ ਡੇਗਣ ਲਈ ਫੌਜ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵੱਲ ਵਾਪਸ ਪਰਤ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਦੇਰ ਰਾਤ ਜ਼ਿਲ੍ਹੇ ਦੇ ਮੇਂਢਰ ਸੈਕਟਰ ਵਿੱਚ ਸਰਹੱਦੀ ਵਾੜ ਦੇ ਕੋਲ ਡਰੋਨ ਦੀ ਹਰਕਤ ਵੇਖੀ ਅਤੇ ਕਰੀਬ ਇੱਕ ਦਰਜਨ ਰਾਉਂਡ ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਤੱਕ ਇਲਾਕੇ ਵਿੱਚ ਘੁੰਮਣ ਤੋਂ ਬਾਅਦ ਡਰੋਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਵਾਪਸ ਪਰਤਿਆ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਇਹ ਸੁਨਿਸ਼ਚਿਤ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਕਿ ਡਰੋਨ ਰਾਹੀਂ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਨਹੀਂ ਸੁੱਟੇ ਗਏ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਹਿੰਦੂਸਥਾਨ ਸਮਾਚਾਰ