Punjab News: ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ 2017 ਤੱਕ ਦੀ ਅਕਾਲੀ ਦਲ ਸਰਕਾਰ ਦੀ ਤਤਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ਅਤੇ ਅੱਜ ਐਸਜੀਪੀਸੀ ਮੈਂਬਰ ਜਸਵੰਤ ਸਿੰਘ ਪੜਾਨ ਦੀ ਅਗਵਾਈ ਦੇ ਵਿੱਚ ਐਸਜੀਪੀਸੀ ਮੈਂਬਰਾਂ ਦੇ ਇੱਕ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਤੇ ਇੱਕ ਮੰਗ ਪੱਤਰ ਦਿੱਤਾ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵੰਤ ਸਿੰਘ ਪੜਾਇਨ ਨੇ ਕਿਹਾ ਕਿਦੋ ਦਸੰਬਰ ਨੂੰ ਜੋ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਫੈਸਲੇ ਸੁਣਾਏ ਗਏ ਸਨ ਅਕਾਲੀ ਦਲ ਉਹਨਾਂ ਫੈਸਲਿਆਂ ਨੂੰ ਨਹੀਂ ਮੰਨ ਰਿਹਾ ਅਤੇ ਅਜਿਹਾ ਲੱਗਦਾ ਹੈ ਕਿ ਅਕਾਲੀ ਦਲ ਅਕਾਲ ਤਖਤ ਸਾਹਿਬ ਨੂੰ ਨਹੀਂ ਇਲੈਕਸ਼ਨ ਕਮਿਸ਼ਨ ਨੂੰ ਸੁਪਰੀਮ ਮੰਨਦਾ ਹੈ। ਅਤੇ ਹਰ ਵਾਰ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਮੰਨਣ ਵਿੱਚ ਆਣਾ ਕਾਨੀ ਕਰਦਾ ਹੈ। ਉਹਨਾਂ ਕਿਹਾ ਕਿ ਮਾਗੀ ਦੇ ਦਿਹਾੜੇ ਤੇ ਵੀ ਮੁਕਤਸਰ ਸਾਹਿਬ ਦੀ ਧਰਤੀ ਤੇ ਇਕੱਠ ਕਰਕੇ ਉਹਨਾਂ ਨੇ ਇਹ ਗੱਲ ਲਈ ਉਥੇ ਮੌਜੂਦ ਲੋਕਾਂ ਤੋਂ ਹੱਥ ਖੜੇ ਕਰਵਾ ਲਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਫੱਕਰ ਏ ਕੌਮ ਅਵਾਰਡ ਲਈ ਦੁਬਾਰਾ ਤੋਂ ਵਿਚਾਰ ਕਰਨਾ ਚਾਹੀਦਾ ਹੈ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਏ ਫੈਸਲੇ ਹਰ ਸਿੱਖ ਨੂੰ ਸਿਰ ਮੱਥੇ ਪ੍ਰਵਾਨ ਹੁੰਦੇ ਹਨ ਅਤੇ ਉਹਨਾਂ ਤੇ ਦੁਬਾਰਾ ਵਿਚਾਰ ਕਰਨ ਲਈ ਗੱਲ ਅਸੀਂ ਨਹੀਂ ਕਹਿ ਸਕਦੇ ਅਤੇ ਹੁਣ ਜੋ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਅਕਾਲੀ ਦਲ ਦੀ ਨਵੀਂ ਭਰਤੀ ਕੀਤੀ ਜਾਣੀ ਸੀ ਉਸ ਦੇ ਵਿੱਚ ਵੀ ਇਹ ਆਪਣੀ ਮਨਮਰਜੀਆਂ ਕਰਦੇ ਹੋਏ ਦਿਖਾਈ ਦੇ ਰਿਹਾ ਜਿਸ ਕਰਕੇ ਅੱਜ ਉਹਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਹੈ।