ਨਵੀਂ ਦਿੱਲੀ, 22 ਜਨਵਰੀ (ਹਿੰ.ਸ.)। ਕੇਂਦਰੀ ਮੰਤਰੀ ਮੰਡਲ ਨੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। 2025-26 ਦੇ ਸੀਜ਼ਨ ਲਈ ਕੱਚੇ ਜੂਟ ਦਾ ਐਸਪੀ 5650 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਪਿਛਲੇ ਸੀਜ਼ਨ 2024-25 ਦੇ ਮੁਕਾਬਲੇ ਜੂਟ ਦੀ ਕੀਮਤ ਵਿੱਚ 315 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2014-15 ਤੋਂ ਲੈ ਕੇ 2025-26 ਦੌਰਾਨ ਜੂਟ ਦੀ ਖਰੀਦ ਕੀਮਤ 2400 ਰੁਪਏ ਤੋਂ ਵਧਾ ਕੇ 5650 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਮਤਲਬ ਇਨ੍ਹਾਂ ਸਾਲਾਂ ‘ਚ ਐਮਐਸਪੀ ਵਿੱਚ 2.35 ਗੁਣਾ ਦਾ ਵਾਧਾ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ