ਬਠਿੰਡਾ ਬ੍ਰੇਕਿੰਗ ਨਿਊਜ: ਪੰਜਾਬ ’ਚ ਦਿਨ ਦਿਹਾੜੇ ਬਦਮਾਸ਼ਾਂ ਵੱਲੋਂ ਦਿਨ ਦਿਹਾੜੇ ਐਡਵੋਕੇਟ ਯਸਪੀਂਦਰ ਸਿੰਘ ’ਤੇ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕਾਰ ਸਵਾਰਾਂ ਮੁਲਜ਼ਮਾਂ ਨੇ NFL ਦੇ ਗੇਟ ਨੰਬਰ 1 ਦੇ ਬਾਹਰ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਵਕੀਲ ਯਸ਼ ਜਿਸ ਸਮੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ ਤਾਂ ਉਸ ’ਤੇ ਕਾਰ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਵਕੀਲ ਯਸ਼ ਨੂੰ ਦੋ ਗੋਲੀਆਂ ਲੱਗੀਆਂ ਸੀ ਜਿਸ ਕਾਰਨ ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਫਾਇਰਿੰਗ ਦੇ ਮਾਮਲੇ ਦੀ ਪੁਸ਼ਟੀ ਨੂੰ ਲੈ ਕੇ ਪੁਲਸ ਮਾਮਲੇ ਦੀ ਪੜਤਾਲਕਰ ਰਹੀ ਹੈ। ਮੌਕੇ ’ਤੇ ਘਟਨਾ ਵਾਲੀ ਥਾਂ ਤੇ ਸੀਨੀਅਰ ਅਧਿਕਾਰੀ ਪਹੁੰਚੇ ਹਨ। ਪੁਲਸ ਅਧਿਕਾਰੀਆਂ ਵੱਲ਼ੋਂ ਸੀਆਈ ਦੇ ਸਟਾਫ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਖੈਰ ਜ਼ਖਮੀ ਵਕੀਲ ਯਸ਼ ਦਾ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।