ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ (ਹਿੰ. ਸ.)। ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਨੁਸਾਰ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੂਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਮਿਤੀ 03, ਜਨਵਰੀ, 2025 ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ।
ਹੁਣ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਦੀ ਤਾਰੀਖ ਮਿਤੀ 24.01.25 ਤੋਂ ਵਧਾ ਕੇ ਮਿਤੀ 10.03.2025 ਕਰ ਦਿੱਤੀ ਗਈ ਹੈ। ਇਹ ਦਾਅਵੇ/ਇਤਰਾਜ਼ 10.03.25 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ (ਐੱਸ ਡੀ ਐੱਮ) ਕੋਲ ਜਮ੍ਹਾ ਕਰਵਾਏ ਜਾ ਸਕਦੇ ਹਨ।
ਹਿੰਦੂਸਥਾਨ ਸਮਾਚਾਰ