ਪਟਿਆਲਾ, 25 ਜਨਵਰੀ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰਤਾ ਦਿਵਸ ‘ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।
26 ਜਨਵਰੀ ਤੱਕ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2025 ਦਾ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ।
ਹਿੰਦੂਸਥਾਨ ਸਮਾਚਾਰ