ਭਲਕੇ ਪੂਰੇ ਦੇਸ਼ ‘ਚ 76 ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ. ਇਸਦੇ ਲਈ ਪੰਜਾਬ ਭਰ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਸੂਬੇ ਵਿੱਚ ਵਧਦੀਆਂ ਅੱਤਵਾਦੀ ਗਤੀਵਿਧੀਆਂ ਕਾਰਨ ਹਾਈ ਅਲਰਟ ਜਾਰੀ ਕੀਤਾ ਹੈ।
ਜਾਣਕਾਰੀ ਮੁਤਾਬਕ, ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਸਮੇਤ 13 ਥਾਵਾਂ ‘ਤੇ ਅਤੇ 8 ਵੀਆਈਪੀਜ਼ ‘ਤੇ ਅੱਤਵਾਦੀ ਹਮਲੇ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਵਿਦੇਸ਼ਾਂ ‘ਚ ਬੈਠੇ ਅੱਤਵਾਦੀ ਆਪਣੇ ਗੁੰਡਿਆਂ ਰਾਹੀਂ ਕਿਸੇ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਰਾਜ ਖੁਫੀਆ ਵਿਭਾਗ ਨੂੰ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਅਤੇ ਲੋੜ ਅਨੁਸਾਰ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਡੀ .ਜੀ.ਪੀ. ਗੌਰਵ ਯਾਦਵ ਮੁਤਾਬਕ, ਰੇਂਜ ਸਮੇਤ ਸਾਰੇ ਐਸਐਸਪੀਜ਼ ਨੂੰ ਸੁਰੱਖਿਆ ਸਲਾਹਕਾਰੀ ਜਾਰੀ ਕੀਤੀ ਗਈ ਹੈ ਅਤੇ ਵਿਸ਼ੇਸ਼ ਡੀਜੀਪੀ ਅਤੇ ਏਡੀਜੀਪੀ ਡਿਊਟੀਆਂ ਸੌਂਪੀਆਂ ਗਈਆਂ ਹਨ।