Punjab News: ਗਣਤੰਤਰ ਦਿਹਾੜੇ ਮੌਕੇ ਯਾਨੀ ਬੀਤੇ ਦਿਨਦੁਪਹਿਰ ਨੂੰ ਇੱਕ ਨੌਜਵਾਨ ਨੇ ਥਾਣੇ ਨੇੜੇ ਸਥਾਪਿਤ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਮਾਰੇ ਅਤੇ ਉੱਥੇ ਬਣੀ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾ ਕੇ ਸਾੜਿਆ। ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਨ੍ਹਾਂ ਨੇ ਨੌਜਵਾਨ ਨੂੰ ਫੜ ਲਿਆ। ਮਾਮਲਾ ਵਧਣ ‘ਤੇ ਪੁਲਸ ਨੂੰ ਵੀ ਸੂਚਨਾ ਦਿੱਤੀ ਗਈ ਅਤੇ ਐਸਸੀ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਧਰਨਾ ਲਗਾ ਦਿੱਤਾ। ਇਸ ਘਟਨਾ ਤੋਂ ਬਾਅਦ ਐਸਸੀ ਭਾਈਚਾਰੇ ਵਿੱਚ ਭਾਰੀ ਰੋਸ ਹੈ। ਘਟਨਾ ਦੀ ਸੂਚਨਾ ਮਿਲਦੇ ਅਮ੍ਰਿਤਸਰ ਪੁਲਸ ਮੌਕੇ ’ਤੇ ਪੁੱਜੀ। ਅਤੇ ਉਸ ਨੌਜਵਾਨ ਨੂੰ ਗਿਰਫਤਾਰ ਕਰ ਲਿਆ। ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਸੂਚਨਾ ਜਿਵੇਂ ਹੀ ਸ਼ਹਿਰ ਵਿੱਚ ਫੈਲੀ ਤਾਂ ਉਕਤ ਸਮਾਜ ਦੇ ਲੋਕ ਇਕੱਠੇ ਹੋ ਗਏ ਅਤੇ ਹਾਲ ਗੇਟ ਦੇ ਬਾਹਰ ਚਾਰੇ ਪਾਸਿਓਂ ਸੜਕ ਜਾਮ ਕਰ ਦਿੱਤੀ ਅਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਹਾਲਗੇਟ ਦੇ ਬਾਹਰ ਧਰਨੇ ਵਾਲੀ ਥਾਂ ’ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚ ਗਏ।
ਹਲਕਾ ਗੇਟ ਚੌਕ ਵਿਖੇ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਸੜਕ ਜਾਮ ਕਰਨ ਦੌਰਾਨ ਬਾਈਕ ਸਵਾਰ ਨੌਜਵਾਨ ਦੀ ਪ੍ਰਦਰਸ਼ਨਕਾਰੀਆਂ ਨਾਲ ਹੱਥੋਪਾਈ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀ ਅਤੇ ਨੌਜਵਾਨਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨੌਜਵਾਨਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਵਿੱਚ ਏਆਈਜੀ ਜਗਜੀਤ ਸਿੰਘ ਵਾਲੀਆ ਅਤੇ ਹੋਰ ਅਧਿਕਾਰੀਆਂ ਨੂੰ ਦਖਲ ਦੇਣਾ ਪਿਆ। ਰੋਸ ਵਜੋਂ ਅੱਜ ਅੰਮ੍ਰਿਤਸਰ ਮੁਕੰਮਲ ਬੰਦ ਰੱਖਣ ਦਾ ਸੱਦਾ ਵੀ ਦਿੱਤਾ ਗਿਆ ਹੈ।