ਚੰਡੀਗੜ੍ਹ, 27 ਜਨਵਰੀ (ਹਿੰ. ਸ.)। ਪੰਜਾਬ ਵਿੱਚ ਅੱਜ ਵੀ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਰਾਜ ਦੇ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ 3 ਡਿਗਰੀ ਤੱਕ ਵਾਧਾ ਹੋ ਸਕਦਾ ਹੈ। ਉਧਰ ਅਗਲੇ ਇਕ ਹਫ਼ਤੇ ਦੇ ਅੰਦਰ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਰਹੀਆਂ ਹਨ, ਜਿਸ ਤੋਂ ਬਾਅਦ ਰਾਜ ’ਚ ਹਲਕੀ ਬਾਰਿਸ਼ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਪੰਜਾਬ ਵਿੱਚ ਆਉਣ ਵਾਲੇ ਹਫ਼ਤੇ ਵਿੱਚ ਦੋ ਪੱਛਮੀ ਗੜਬੜੀਆਂ ਸਰਗਰਮ ਹੋਣ ਵਾਲੀਆਂ ਹਨ। ਦੋਹਾਂ ਦਾ ਅਸਰ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ ਪਵੇਗਾ। ਪਹਿਲੀ ਪੱਛਮੀ ਗੜਬੜੀ 29 ਜਨਵਰੀ ਤੋਂ ਸਰਗਰਮ ਹੋ ਰਹੀ ਹੈ। ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਵੀ ਇਸ ਦਾ ਹਲਕਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬੂੰਦਾਬਾਂਦੀ ਦੇ ਆਸਾਰ ਹਨ। ਜਦਕਿ ਦੂਜੀ ਪੱਛਮੀ ਗੜਬੜੀ 1 ਫਰਵਰੀ ਤੋਂ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਵੀ ਪਹਾੜੀ ਇਲਾਕਿਆਂ ਵਿੱਚ ਸਭ ਤੋਂ ਵੱਧ ਦੇਖਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ