ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ 7 ਮੈਂਬਰੀ ਕਮੇਟੀ ਨੂੰ ਬਹਾਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਨਵੀਂ ਭਰਤੀ ਲਈ ਜੋ 7 ਮੈਂਬਰੀ ਕਮੇਟੀ ਬਣਾਈ ਸੀ ਉਹ ਹਾਲੇ ਤੱਕ ਕਾਰਜ਼ਸ਼ੀਲ ਨਹੀਂ ਹੋਈ।
ਗਿਆਨੀ ਰਘੁਬੀਰ ਸਿੰਘ ਨੇ ਕਿਹਾ ਹੈ ਕਿ ਉਹ 7 ਮੈਂਬਰੀ ਕਮੇਟੀ ਨੂੰ ਮੁੜ ਆਦੇਸ਼ ਦਿੰਦੇ ਹਾਂ ਕਿ ਉਹ ਕਾਰਜਸ਼ੀਲ ਹੋਵੇ ਅਤੇ ਅਕਾਲੀ ਦਲ ਦੀ ਨਵੀਂ ਭਰਤੀ ਦੀ ਮੁਹਿੰਮ ਸ਼ੁਰੂ ਕਰੇ। ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ 3 ਮੈਂਬਰੀ ਕਮੇਟੀ ਸਿੰਘ ਸਾਹਿਬਾਨ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰ ਅਹੁਦੇ ਦਾ ਮਾਨ ਸਨਮਾਨ ਰੱਖਣਾ ਲਾਜ਼ਮੀ ਹੈ।