ਚੰਡੀਗੜ੍ਹ, 28 ਜਨਵਰੀ (ਹਿੰ. ਸ.)। ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਸ ਚੌਕੀ ‘ਤੇ ਹਮਲਾ ਕਰਨ ਵਾਲੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ’ਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਨ੍ਹਾਂ ਮੁਲਜ਼ਮਾਂ ਦਾ ਸੰਬੰਧ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਨਸ਼ਾ ਤਸਕਰ ਸਰਵਨ ਭੋਲਾ ਨਾਲ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।ਇਨ੍ਹਾਂ ਦੋਵਾਂ ‘ਤੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੇ ਗੁਮਟਾਲਾ ਪੁਲਸ ਚੌਕੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਇਹ ਹਮਲਾ ਸੂਬੇ ’ਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਪੁਲਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਅਤਿ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਇਲ ਫੋਨ ਵੀ ਜ਼ਬਤ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ