ਚੰਡੀਗੜ੍ਹ, 28 ਜਨਵਰੀ (ਹਿੰ.ਸ.)। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ (Gurmeet Ram Rahim Parole) ਮਿਲ ਗਈ ਹੈ। ਜਾਣਕਾਰੀ ਅਨੁਸਾਰ ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26 ਵਜੇ ਗੁਰਮੀਤ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਜੇਲ੍ਹ ਤੋਂ ਰਿਹਾਅ ਕਰ ਦਿੱਤਾ। ਇਹ ਪੈਰੋਲ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਦੇ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਸਮੇਤ ਹੋਰ ਰਾਜਾਂ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਰਾਮ ਰਹੀਮ ਨੂੰ ਇਸ ਵਾਰ 20 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਵਾਰ ਰਾਮ ਰਹੀਮ ਬਾਗਪਤ ਦੇ ਬਰਨਾਵਾ ਵਿੱਚ ਨਹੀਂ ਠਹਿਰੇਗਾ। ਓਹ ਸਿਰਸਾ ਸਥਿਤ ਡੇਰੇ ਵਿੱਚ ਰਹੇਗਾ। ਦਸ ਦਇਏ ਕਿ ਰਾਮ ਰਹੀਮ ਲਗਭਗ 8 ਸਾਲਾਂ ਬਾਅਦ ਸਿਰਸਾ ਪਹੁੰਚਿਆ ਹੈ। ਸਾਲ 2017 ਤੋਂ ਬਾਅਦ ਗੁਰਮੀਤ ਰਾਮ ਰਹੀਮ 12ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ।
ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਕੱਢਿਆ ਗਿਆ। ਜਾਣਕਾਰੀ ਅਨੁਸਾਰ ਹਨੀਪ੍ਰੀਤ ਖ਼ੁਦ ਰਾਮ ਰਹੀਮ ਨੂੰ ਲੈਣ ਲਈ ਜੇਲ੍ਹ ਪਹੁੰਚੀ ਸੀ। ਰਾਮ ਰਹੀਮ ਪਿਛਲੇ 8 ਸਾਲਾਂ ਵਿੱਚ ਪਹਿਲੀ ਵਾਰ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ਪਹੁੰਚਿਆ ਹੈ।
ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਨੇ ਆਪਣੇ ਯੂਟਿਊਬ ਚੈਨਲ ਰਾਹੀਂ ਆਪਣੇ ਪੈਰੋਕਾਰਾਂ ਨੂੰ ਇੱਕ ਸੰਦੇਸ਼ ਜਾਰੀ ਕੀਤਾ। ਅਤੇ ਉਸ ਨੇ ਕਿਹਾ ਕਿ ਇਸ ਵਾਰ ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਰਸਾ ਆਸ਼ਰਮ ਵਿੱਚ ਹੀ ਰਹੇਗਾ। ਗੁਰਮੀਤ ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਸਾ ਨਾ ਆਉਣ ਅਤੇ ਡੇਰੇ ਦੇ ਸੇਵਾਦਾਰ ਦੇ ਕਹੇ ਅਨੁਸਾਰ ਹੀ ਕਰਨ।
ਹਿੰਦੂਸਥਾਨ ਸਮਾਚਾਰ