Chandigarh News: ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਬੰਦ ਹੋਈ ਬਿਜਲੀ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਦਰਅਸਲ ਵਿੱਚ ਐਡਵੋਕੇਟ ਸੁਨੀਤਾ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਰਜਿੰਦਰਾ ਹਸਪਤਾਲ ਵਿੱਚ ਬਿਜਲੀ ਦਾ ਕੀ ਪ੍ਰਬੰਧ ਹੈ। ਕੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਨੂੰ ਕੋਈ ਪਾਵਰ ਬੈਕਅੱਪ ਦਿੱਤਾ ਹੋਇਆ ਹੈ, ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਪਾਵਰ ਬੈਂਕ ਮਿਲਿਆ ਸੀ ਜਾਂ ਨਹੀਂ। ਇਸ ਸਬੰਧੀ ਪੂਰੀ ਰਿਪੋਰਟ ਅਗਲੇ ਹਫ਼ਤੇ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਦਸ ਦਇਏ ਕਿ ਬੀਤੇ ਦਿਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਓਪਰੇਸ਼ਨ ਦੌਰਾਨ ਬੱਤੀ ਗੁਲ ਹੋਣ ਵਾਲੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ‘ਤੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪਾਵਰਕੌਮ ਦੇ ਅਧਿਕਾਰੀਆਂ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀ ਵੀ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਬੀਤੇ ਸ਼ੁਕਰਵਾਰ ਰਾਜਿੰਦਰਾ ਹਸਪਤਾਲ ‘ਚ ਓਪਰੇਸ਼ਨ ਦੌਰਾਨ ਬਿਜਲੀ ਬੰਦ ਹੋਣ ਤੋਂ ਬਾਅਦ ਇਕ ਰੈਜ਼ੀਡੈਂਟ ਡਾਕਟਰ ਨੇ ਓਪਰੇਸ਼ਨ ਥੀਏਟਰ ਦੀ ਵੀਡੀਓ ਬਣਾ ਕੇ ਬਿਜਲੀ ਗੁਲ ਹੋਣ ਦੀ ਜਾਣਕਾਰੀ ਦਿੱਤੀ।
ਓਪਰੇਸ਼ਨ ਥੀਏਟਰ ਦੀ ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਨੇ ਸ਼ਨਿਚਰਵਾਰ ਨੂੰ ਹਸਪਤਾਲ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਐਸਡੀਓ ਤੇ ਜੇਈ ਸਮੇਤ ਚਾਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ। ਇਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਬਿਜਲੀ ਬੰਦ ਹੋਣ ਤੋਂ ਬਾਅਦ ਜਨਰੇਟਰ ਤੁਰੰਤ ਚਾਲੂ ਕਿਉਂ ਨਹੀਂ ਕੀਤੇ ਗਏ।
ਦਸ ਦਇਏ ਕਿ ਇਸ ਵੀਡੀਓ ਵਿੱਚ ਡਾਕਟਰ ਕਹਿ ਰਿਹਾ ਹੈ ਕਿ ਰਾਜਿੰਦਰਾ ਹਸਪਤਾਲ ਦੀ ਮੁੱਖ ਐਮਰਜੈਂਸੀ ਲਾਈਟ ਚਲੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਗਈ ਨੂੰ 15 ਮਿੰਟ ਹੋ ਗਏ ਹਨ। ਵੈਂਟੀਲੇਟਰ ਬੰਦ ਹੋ ਗਿਆ। ਮਰੀਜ਼ ਦੀ ਸਰਜਰੀ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਜੇਕਰ ਮਰੀਜ਼ ਨੂੰ ਕੁਝ ਹੋ ਜਾਂਦਾ ਹੈ ਤਾਂ ਕੌਣ ਜ਼ਿੰਮੇਵਾਰ ਹੋਵੇਗਾ?
Once again, Rajindra Hospital, Patiala, highlights the shocking state of Punjab’s healthcare under @BhagwantMann and @ArvindKejriwal. During a live surgery, emergency lights kept failing, leaving doctors struggling and the patient’s life at severe risk. Is this your so-called… pic.twitter.com/4teYUgrrML
— BJP Chandigarh (@BJP4Chandigarh) January 24, 2025