Punjab News: ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਪਹਿਲਾਂ 6 ਫਰਵਰੀ ਨੂੰ ਹੋਣੀ ਸੀ, ਪਰ ਹੁਣ ਇਹ ਮੀਟਿੰਗ 10 ਫ਼ਰਵਰੀ ਨੂੰ ਹੋਵੇਗੀ। ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਹਦੇ ‘ਚ ਇਹ ਦੱਸਿਆ ਗਿਆ ਹੈ ਕਿ ਮੰਤਰੀ ਪ੍ਰੀਸ਼ਦ ਦੀ ਮੀਟਿੰਗ 6 ਫਰਵਰੀ 205 ਨੂੰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ, ਜਿਹਦੇ ‘ਚ ਕਈ ਅਹਿਮ ਫੈਸਲੇ ਲਏ ਜਾਣਗੇ ।
ਇਸ ਤੋਂ ਪਹਿਲਾਂ ਸਾਲ 2024 ‘ਚ ਅਕਤੂਬਰ ਮਹੀਨੇ ‘ਚ ਪੰਜਾਬ ਕੈਬਿਨੇਟ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਤੋਂ ਪਹਿਲਾਂ ਕੈਬਨਿਟ ਵਿੱਚ ਫੇਰਬਦਲ ਕੀਤੇ ਗਏ, ਜਿਹਦੇ ‘ਚ ਤਰਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ, ਡਾ. ਰਵੀਜੋਤ ਸਿੰਘ ਤੇ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ।