ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ PTM ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ ਵਾਲੀ ਮਾਪੇ ਅਧਿਆਪਕ ਮੀਟਿੰਗ ਦੀ ਮਿਤੀ 1 ਫ਼ਰਵਰੀ ਦੀ ਬਜਾਏ 5 ਫ਼ਰਵਰੀ ਨੂੰ ਹੋਵੇਗੀ।
ਇਹ ਮੀਟਿੰਗ ਪਹਿਲਾਂ 1 ਫ਼ਰਵਰੀ 2025 ਨੂੰ ਹੋਣੀ ਸੀ, ਜਿਸ ਨੂੰ ਪ੍ਰਬੰਧਕੀ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹੋਇਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੀਟੀਐਮ ਦੀ ਮਿਤੀ ਬਦਲ ਦਿੱਤੀ ਗਈ ਹੈ। ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਮਾਪੇ ਅਧਿਆਪਕ ਮੀਟਿੰਗ (PTM) ਦੀ ਤਰੀਕ ਵਿੱਚ ਬਦਲਾਅ ਬਾਰੇ ਸਾਰੀ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਵਿਭਾਗ ਨੇ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।