ਚੰਡੀਗੜ੍ਹ, 01 ਫਰਵਰੀ (ਹਿੰ. ਸ.)। ਪੰਜਾਬ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ ਸਾਹਮਣੇ ਆਈ ਹੈ। ਇਸ ਵਾਰ ਫਰਵਰੀ ਦੇ 28 ਦਿਨਾਂ ਦੇ ਮਹੀਨੇ ਵਿੱਚ 4 ਐਤਵਾਰ ਤੇ ਸ਼ਨੀਵਾਰ ਦੀਆਂ ਛੁੱਟੀਆਂ ਤੋਂ ਇਲਾਵਾ 2 ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ। ਇਸ ਦੇ ਨਾਲ ਹੀ 2 ਫਰਵਰੀ ਨੂੰ ਬਸੰਤ ਰੁੱਤ ਦੀ ਛੁੱਟੀ ਐਤਵਾਰ ਨੂੰ ਪੈ ਰਹੀ ਹੈ, ਜਿਸ ਕਾਰਨ ਛੁੱਟੀ ਖਤਮ ਹੋ ਗਈ ਹੈ।ਇਸ ਤੋਂ ਇਲਾਵਾ 12 ਫਰਵਰੀ ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਬੁੱਧਵਾਰ 26 ਫਰਵਰੀ ਨੂੰ ਮਹਾਸ਼ਿਵਰਾਤਰੀ ਹੈ, ਜਿਸ ਕਾਰਨ ਪੰਜਾਬ ਵਿੱਚ ਛੁੱਟੀ ਰਹੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਫਰਵਰੀ ਮਹੀਨੇ ਵਿੱਚ 4 ਐਤਵਾਰ ਅਤੇ 4 ਸ਼ਨੀਵਾਰ ਹਨ।
ਹਿੰਦੂਸਥਾਨ ਸਮਾਚਾਰ