ਤਰਨਤਾਰਨ, 04 ਫਰਵਰੀ (ਹਿੰ. ਸ.)। ਪੰਜਾਬ ਵਿੱਚ ਫਿਰ ਗੋਲੀ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੇ ਕਤਲ ਕਰਨ ਦੀ ਖਬਰ ਹੈ। ਮ੍ਰਿਤਕ ਨੌਜਵਾਨ ਦੇ ਨਾਨੇ ਨੇ ਦੱਸਿਆ ਕਿ ਉਸਦੇ ਦੋਹਤੇ ਨੂੰ ਉਸ ਦੇ ਪਿੰਡ ਦਾ ਰਹਿਣ ਵਾਲਾ ਨੌਜਵਾਨ ਘਰੋਂ ਬੁਲਾ ਕੇ ਲੈ ਗਿਆ ਸੀ। ਉਸਦੇ ਦੋਸਤ ਨੇ ਹੀ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ