ਅੰਮ੍ਰਿਤਸਰ, 5 ਫਰਵਰੀ (ਹਿੰ. ਸ.)। ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਭਾਰਤੀਆਂ ‘ਚੋਂ 205 ਅੱਜ ਭਾਰਤ ਪਹੁੰਚ ਰਹੇ ਹਨ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਹ ਉਡਾਣ ਮੰਗਲਵਾਰ ਦੁਪਹਿਰ ਸਾਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ ਸੀ। ਅਮਰੀਕਾ ਤੋਂ ਉਡਾਣ ਭਰਨ ਬਾਅਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਲਚਲ ਵਧ ਗਈ ਹੈ। ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਅਮਰੀਕਾ ਤੋਂ ਆਉਣ ਵਾਲੇ ਇਸ ਜਹਾਜ਼ ਵਿਚ ਚਾਲਕ ਦਲ ਦੇ 11 ਮੈਂਬਰ ਅਤੇ 45 ਅਮਰੀਕੀ ਅਧਿਕਾਰੀ ਵੀ ਹੋਣਗੇ, ਜੋ ਕਿ 205 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰ ਕੇ ਵਾਪਸ ਪਰਤਣਗੇ। ਇਹ ਅਮਰੀਕੀ ਜਹਾਜ਼ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਵਿਖੇ ਪਹੁੰਚੇਗਾ।
ਹਿੰਦੂਸਥਾਨ ਸਮਾਚਾਰ