Patiala News: ਪਟਿਆਲਾ ਦਾ ਰਾਜਿੰਦਰਾ ਹਸਪਤਾਲ ਇੱਕ ਵਾਰ ਫਿਰ ਤੋਂ ਸੁਰਖ਼ੀਆਂ ‘ਚ ਛਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਮੰਗਲਵਾਰ ਨੂੰ ਰਾਜਿੰਦਰ ਹਸਪਤਾਲ ‘ਚ 10-15 ਮਿੰਟ ਲਈ ਹਸਪਤਾਲ ਦੀ ਬੱਤੀ ਗੁੱਲ ਹੋ ਗਈ, ਜਿਸ ਕਾਰਨ ਸਟਾਫ਼ ਅਤੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹਸਪਤਾਲ ਵਿੱਚ ਬਿਜਲੀ ਬੰਦ ਹੋਣ ਪਿੱਛੇ ਤਕਨੀਕੀ ਕਾਰਨ ਦੱਸੇ ਜਾ ਰਹੇ ਹਨ।
ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਇਆ ਹਨ, ਜਿਹਦੇ ‘ਚ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਮਰੀਜ਼ਾਂ ਆਪਣੇ ਮੋਬਾਈਲਾਂ ਦੀਆਂ ਟਾਰਚਾਂ ਜਗ੍ਹਾ ਕੇ ਬੈਠੇ ਰਹੇ। ਇਨ੍ਹਾਂ ਹੀ ਨਹੀਂ ਕਈ ਮਰੀਜ਼ਾਂ ਨੂੰ ਚਲਦਾ ਇਲਾਜ ਵੀ ਡਾਕਟਰਾਂ ਤੋਂ ਮੋਬਾਈਲ ਟਾਰਚ ਦੀ ਰੌਸ਼ਨੀ ਵਿੱਚ ਹੀ ਕਰਵਾਉਣਾ ਪਿਆ। ਹਸਪਤਾਲ ‘ਚ ਮੁੜ ਤੋਂ ਬੰਦ ਹੋਈ ਬਿਜਲੀ ਸਪਲਾਈ ਨੇ ਇੱਕ ਵਾਰ ਮੁੜ ਪੰਜਾਬ ਸਰਕਾਰ ਦੇ ਸਿਹਤ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਹਾਲਾਂਕਿ ਸਿਹਤ ਮੰਤਰੀ ਨੇ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫ਼ਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਪਰ ਇਸ ਦੇ ਬਾਵਜੂਦ ਹਸਪਤਾਲ ਤੋਂ ਬਿਜਲੀ ਗੁਲ ਹੋਣਾ ਸੂਬਾ ਸਰਕਾਰ ਦੀ ਨਾਕਾਮੀ ਦਾ ਸਬੂਤ ਦੇ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਚਲੀ ਗਈ ਸੀ। ਹਸਪਤਾਲ ‘ਚ ਉਦੋਂ ਉਸ ਸਮੇਂ ਅਚਾਨਕ ਬਿਜਲੀ ਬੰਦ ਹੋ ਗਈ ਸੀ, ਜਦੋਂ ਡਾਕਟਰ, ਇੱਕ ਮਰੀਜ਼ ਦਾ ਆਪ੍ਰੇਸ਼ਨ ਕਰ ਰਹੇ ਸਨ। ਇਸ ਦੌਰਾਨ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦੀ ਗੁੱਸੇ ਵਿੱਚ ਆਏ ਸਟਾਫ ਨੇ ਇਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਸੀ।