Punjab News: ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੀ ਵਿਸ਼ੇਸ਼ ਮੀਟਿੰਗ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਸਾਂਸਦ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਬਾਪੂ ਤਰਸੇਮ ਸਿੰਘ ਅਤੇ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਫਤਿਹਗੜ੍ਹ ਸਾਹਿਬ ਵਿਖੇ ਸੰਦੀਪ ਸਿੰਘ ਰੋਪਾਲੋ ਨੂੰ ਫਤਿਹਗੜ੍ਹ ਸਾਹਿਬ ਦਾ ਅਜਰਬਗ ਅਤੇ ਉਨਾਂ ਦੇ ਨਾਲ ਪੰਜ ਮੈਂਬਰੀ ਟੀਮ ਟੀਮ ਵਿੱਚ ਐਡਵੋਕੇਟ ਸੁਤੰਤਰ ਦੀਪ ਸਿੰਘ ਬਡਗੁਜਰਾਂ ਨੂੰ ਹਲਕਾ ਅਮਲੋਹ, ਨਵਦੀਪ ਸਿੰਘ ਤਾਨ ਨੂੰ ਹਲਕਾ ਫਤਿਹਗੜ੍ਹ ਸਾਹਿਬ, ਸੁਖਦਰਸ਼ਨ ਸਿੰਘ ਬਰਵਾਲੀ ਨੂੰ ਹਲਕਾ ਬੱਸੀ ਪਠਾਣਾ, ਰਾਜਵੀਰ ਸਿੰਘ ਅਤੇ ਹਰਪ੍ਰੀਤ ਸਿੰਘ ਭੰਗੂ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਅਜਰਬਰ ਸੰਦੀਪ ਸਿੰਘ ਰਪਾਲੋ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਉਹਨਾਂ ਦੀ ਡਿਊਟੀ ਲਗਾਈ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।