ਸਾਲ 2016 ਵਿੱਚ ਨਾਭਾ ਜੇਲ ਬ੍ਰੇਕ ਮਾਮਲੇ ਦੇ ਵਿੱਚ ਮੁੱਖ ਆਰੋਪੀ ਗੁਰਜੀਤ ਸਿੰਘ ਲਾਡਾ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਬਠਿੰਡਾ ਦੀ ਜੇਲ ਦੇ ਵਿੱਚ ਬੰਦ ਹੈ ਅੱਜ ਉਸ ਨੂੰ ਪੁਲਿਸ ਦੀ ਵੱਡੀ ਸੁਰੱਖਿਆ ਦੇ ਵਿੱਚ ਅੰਮ੍ਰਿਤਸਰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇਸ ਦੌਰਾਨ ਬਠਿੰਡਾ ਜੇਲ ਤੋਂ ਗੁਰਜੀਤ ਸਿੰਘ ਲਾਡਾਂ ਨੂੰ ਲੈ ਕੇ ਆਉਣ ਵਾਲੇ ਪੁਲਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਅਤੇ ਦੂਸਰੇ ਪਾਸੇ ਅੰਮ੍ਰਿਤਸਰ ਸਿਵਿਲ ਲਾਈਨ ਪੁਲਿਸ ਸਟੇਸ਼ਨ ਦੇ ਮੁੱਖ ਪੁਲਿਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਰਜੀਤ ਸਿੰਘ ਲਾਡਾ ਵਾਸੀ ਤਰਨ ਤਾਰਨ ਜੋ ਕਿ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ ਦੇ ਵਿੱਚ ਬੰਦ ਹੈ ਅਤੇ ਉਸਨੂੰ ਵੱਖ ਵੱਖ ਕੇਸਾਂ ਦੇ ਵਿੱਚ ਪੇਸ਼ ਹੋਣ ਦੇ ਲਈ ਪੰਜਾਬ ਦੀਆਂ ਵੱਖ ਵੱਖ ਅਦਾਲਤਾਂ ਦੇ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਦੇ ਚਲਦੇ ਅੱਜ ਉਸ ਨੂੰ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਦੇ ਵਿੱਚ ਲਿਆਂਦਾ ਗਿਆ ਸੀ ਜਿਸ ਦੇ ਵਿੱਚ ਕਿ ਇੱਕ ਕੇਸ ਉਸ ਨੂੰ ਸਜ਼ਾ ਵੀ ਸੁਣਾਈ ਗਈ ਹੈ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਦੀ ਅਦਾਲਤ ਦੇ ਵਿੱਚ ਇਸ ਨੂੰ ਸਪੈਸ਼ਲ ਪੇਸ਼ੀ ਲਈ ਲਿਆਂਦਾ ਗਿਆ ਸੀ