ਚੰਡੀਗੜ੍ਹ, 13 ਫਰਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸੇਸ਼ ਸੈਸ਼ਨ ਬੁਲਾ ਲਿਆ ਗਿਆ ਹੈ। ਇਹ ਵਿ਼ਸੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਦੋ ਦਿਨ ਚੱਲੇਗਾ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ।
ਅੱਜ ਮੰਤਰੀ ਮੰਡਲ ਦੀ ਮੀਟਿੰਗ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਕੈਬਨਿਟ ਮੀਟਿੰਗ ਵਿੱਚ ਫੈਸਲੇ ਕੀਤੇ ਗਏ ਹਨ ਉਨ੍ਹਾਂ ਦਾ ਬਿੱਲ ਵਿਧਾਨ ਸਭਾ ਵਿੱਚ ਲਿਆਂਦੇ ਜਾ ਸਕਦੇ ਹਨ।
ਹਿੰਦੂਸਥਾਨ ਸਮਾਚਾਰ