ਰੂਪਨਗਰ, 14 ਫਰਵਰੀ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੀ.ਬੀ.ਐੱਸ.ਈ ਵੱਲੋਂ ਮੈਟ੍ਰਿਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆ ਸਲਾਨਾ ਪਰੀਖਿਆਵਾਂ ਮਿਤੀ 15 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਸਵੇਰੇ 10.00 ਵਜੇ ਤੋਂ ਦੁਪਹਿਰ 01:30 ਵਜੇ ਤੱਕ ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆ ਹਨ। ਇਨ੍ਹਾਂ ਪਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸ਼ਾ 163 ਅਧੀਨ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ। ਇਹ ਹੁਕਮ 15 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ