ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸੀਬੀਐੱਸਈ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਚੇਅਰਮੈਨ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਪੱਤਰ ਅਨੁਸਾਰ ਸੀਬੀਐੱਸਈ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਹੁਕਮ 4 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ