ਚੰਡੀਗੜ੍ਹ, 26 ਫਰਵਰੀ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਮੈਂ ਸੀ. ਬੀ. ਐਸ. ਈ. ਵਲੋਂ 2025-26 ਦੇ ਪਾਠਕ੍ਰਮ ਵਿਚੋਂ ਖੇਤਰੀ ਭਾਸ਼ਾਵਾਂ ਵਿਚੋਂ ਪੰਜਾਬੀ ਨੂੰ ਹਟਾਉਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦੇ ਹਾਂ।ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ, ਜੋ ਕਿ ਵੱਖ-ਵੱਖ ਰਾਜਾਂ ਅਤੇ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਬੋਲੀ ਅਤੇ ਪੜ੍ਹੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਮਾਂ ਬੋਲੀ ’ਤੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਇਸ ਕਦਮ ਦਾ ਸਖ਼ਤ ਵਿਰੋਧ ਕਰਨਗੇ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਅਸੀਂ ਇਸ ਦੀ ਤੁਰੰਤ ਬਹਾਲੀ ਦੀ ਮੰਗ ਕਰਦੇ ਹਾਂ ਅਤੇ ਸਾਰੇ ਪੰਜਾਬੀਆਂ ਨੂੰ ਇਸ ਲੜਾਈ ਵਿਚ ਹੱਥ ਮਿਲਾਉਣ ਦੀ ਅਪੀਲ ਕਰਦੇ ਹਾਂ।
ਹਿੰਦੂਸਥਾਨ ਸਮਾਚਾਰ