Punjab News: ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਅੰਦਰ ਇੱਕ ਹੋਰ ਪ੍ਰੋਜੈਕਟ ਰੱਦ ਕਰ ਦਿੱਤਾ ਹੈ। ਇਹ ਪ੍ਰੋਜੈਕਟ ਜ਼ਮੀਨ ਹਾਸਲ ਨਾ ਹੋਣ ਕਰਕੇ ਕੀਤਾ ਗਿਆ ਹੈ। ਕਿਸਾਨ ਵੱਧ ਮੁਆਵਜ਼ੇ ਲਈ ਵਿਰੋਧ ਕਰ ਰਹੇ ਹਨ ਜਿਸ ਤੋਂ ਖਫਾ ਹੋ ਕੇ ਐਨਐਚਏਆਈ ਨੇ ਇਹ ਕਦਮ ਚੁੱਕਿਆ ਹੈ।
ਦਸ ਦਇਏ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਤਰਨ ਤਾਰਨ ਦੇ ਧੂੰਢਾ ਪਿੰਡ ਤੋਂ ਅੰਮ੍ਰਿਤਸਰ ਦੇ ਮਾਨਵਾਲਾ ਤੱਕ ਦੇ ਪ੍ਰੋਜੈਕਟ ਨੂੰ ਰੋਕ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਜਿਸ ਕੰਪਨੀ ਨੂੰ ਇਹ ਪ੍ਰੋਜੈਕਟ ਦਿੱਤਾ ਸੀ, ਉਸ ਕੰਪਨੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਦਰਅਸਲ 1071 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਰੋਕ ਦਿੱਤਾ ਗਿਆ ਹੈ ਕਿਉਂਕਿ ਇੱਥੇ ਬਣਨ ਵਾਲੇ ਐਕਸਪ੍ਰੈਸਵੇਅ ਦੇ ਹਿੱਸੇ ਲਈ ਜ਼ਮੀਨ ਅਜੇ ਤੱਕ ਪ੍ਰਾਪਤ ਨਹੀਂ ਕੀਤੀ ਗਈ। ਇਸ ਕਾਰਨ ਟੈਂਡਰ ਰੱਦ ਕਰ ਦਿੱਤਾ ਗਿਆ ਹੈ। ਠੇਕਾ ਲੈਣ ਵਾਲੀ ਕੰਪਨੀ ਨੇ ਇਹ ਜਾਣਕਾਰੀ ਸਟਾਕ ਐਕਸਚੇਂਜ ਨੂੰ ਦਿੱਤੀ ਹੈ। ਇਹ ਜਾਣਕਾਰੀ ਉਸੇ ਪੱਤਰ ਤੋਂ ਪ੍ਰਾਪਤ ਹੋਈ ਸੀ।
ਦੱਸ ਦਈਏ ਕਿ 699 ਕਿਲੋਮੀਟਰ ਲੰਬਾ ਦਿੱਲੀ-ਅੰਮ੍ਰਿਤਸਰ-ਕਟੜਾ ਗ੍ਰੀਨਫੀਲਡ ਐਕਸਪ੍ਰੈਸਵੇਅ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਦੇ ਬਣ ਜਾਣ ‘ਤੇ ਦਿੱਲੀ ਤੋਂ ਅੰਮ੍ਰਿਤਸਰ 4 ਘੰਟੇ ‘ਚ ਅਤੇ ਕਟੜਾ ਤੋਂ ਦਿੱਲੀ 6 ਘੰਟੇ ‘ਚ ਪਹੁੰਚਣਾ ਸੰਭਵ ਹੋਵੇਗਾ।