ਫਰੀਦਕੋਟ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਪਾਬੰਦੀਸ਼ੁਦਾ ਸਮਾਨ ਬਰਾਮਦ ਕੀਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਬੈਰਕਾਂ ਦੀ ਤਲਾਸ਼ੀ ਦੌਰਾਨ ਇੱਥੇ ਬੰਦ 2 ਕੈਦੀਆਂ ਅਤੇ 7 ਹਵਾਲਾਤੀਆਂ ਕੋਲੋਂ ਕੁੱਲ 10 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਸ ਮਾਮਲੇ ਵਿੱਚ DSP ਤ੍ਰਿਲੋਚਨ ਸਿੰਘ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਕੈਦੀਆਂਖ਼ਿਲਾਫ਼ ਫਰੀਦਕੋਟ ਸਿਟੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਹੁਣ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਜੇਕਰ ਇਸ ਮਾਮਲੇ ‘ਚ ਕਿਸੇ ਜੇਲ੍ਹ ਅਧਿਕਾਰੀ ਦੀ ਮਿਲੀਬਹੁਗਤ ਸਾਹਮਣੇ ਆਉਂਦੀ ਹੈ, ਤਾਂ ਉਸਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇਗਾ।