ED ਦੀ ਜਲੰਧਰ ਜ਼ੋਨਲ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ 5 ਕਾਰੋਬਾਰੀ ਅਤੇ ਰਿਹਾਇਸ਼ੀ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਕੀਤੀ ਗਈ। ਇਹ ਕਦਮ ਇਮੀਗ੍ਰੇਸ਼ਨ ਸੇਵਾਵਾਂ ਨਾਲ ਸਬੰਧਤ ਧੋਖਾਧੜੀ ਦੀ ਜਾਂਚ ਦੇ ਹਿੱਸੇ ਵਜੋਂ ਚੁੱਕਿਆ ਗਿਆ ਸੀ। ਛਾਪੇਮਾਰੀ ਦੌਰਾਨ ED ਨੇ 19 ਲੱਖ ਰੁਪਏ ਦੀ ਨਕਦੀ ਅਤੇ ਕਈ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ।
ਜਾਣਕਾਰੀ ਅਨੁਸਾਰ, ਇਹ ਛਾਪਾ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ‘ਤੇ ਮਾਰਿਆ ਗਿਆ, ਜਿਹਦੇ ‘ਚ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ, ਇਨਫੋਵਿਜ਼ ਸਾਫਟਵੇਅਰ ਸਲਿਊਸ਼ਨ ਅਤੇ ਹੋਰ ਸੰਸਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਕੰਪਨੀਆਂ ਅਤੇ ਲੋਕ ਪੜ੍ਹਾਈ ਅਤੇ ਕੰਮ ਦੇ ਵੀਜ਼ੇ ਲਈ ਅਰਜ਼ੀ ਦੇਣ ਵਾਲੇ ਅਯੋਗ ਉਮੀਦਵਾਰਾਂ ਲਈ ਜਾਅਲੀ ਸਿੱਖਿਆ ਸਰਟੀਫਿਕੇਟ ਅਤੇ ਤਜਰਬਾ ਪੱਤਰ ਤਿਆਰ ਕਰਦੇ ਸਨ। ਇਨ੍ਹਾਂ ਹੀ ਨਹੀਂ ਜਾਅਲੀ ਬੈਂਕ ਬੈਲੇਂਸ ਦਿਖਾ ਕੇ ਵੀਜ਼ਾ ਅਰਜ਼ੀ ਨੂੰ ਮਨਜ਼ੂਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਅਤੇ ਬਦਲੇ ਵਿੱਚ, ਇਹ ਦੋਸ਼ੀ ਮੋਟੀ ਰਕਮ ਵਸੂਲਦੇ ਸਨ।