ਫਾਜਿਲਕਾ 28 ਫਰਵਰੀ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਫਾਜ਼ਿਲਕਾ ਦੇ ਪਲੇਸਮੈਂਟ ਅਫਸਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਰਥੀਆਂ ਨੂੰ ਸੁਚਿਤ ਕੀਤਾ ਜਾਂਦਾ ਹੈ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸਿ਼ਪ ਪ੍ਰੋਗਰਾਮ ਤਹਿਤ ਇੰਟਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ।ਇਸ ਇੰਟਰਸ਼ਿਪ ਦੌਰਾਨ ਪ੍ਰਾਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਇੰਟਰਸ਼ਿਪ ਜੁਆਇਨ ਕਰਨ ਤੇ 6000/- ਰੁਪਏ (ਸਿਰਫ਼ ਇੱਕ ਵਾਰ ) ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਪੀਐਮ ਸੁਰੱਖਿਆ ਬੀਮਾ ਯੋਜਨਾ ਤਹਿਤ ਬੀਮਾ ਵੀ ਕੀਤਾ ਜਾਵੇਗਾ ਜਿਸ ਦੀ ਕਿਸ਼ਤ ਵੀ ਸਰਕਾਰ ਵੱਲੋਂ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਐਚਡੀਐਫਸੀ ਬੈਂਕ ਲਿਮਟਿਡ ਅਤੇ ਇੰਡੀਅਨ ਆਈਲ ਕਾਰਪੋਰੇਸ਼ਨ ਲਿਮਟਿਡ ਕੰਪਨੀਆ ਵੱਲੋਂ ਇੰਟਰਸ਼ਿਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਪ੍ਰਾਰਥੀ ਇੰਟਰਸ਼ਿਪ ਲਈ ਅਪਲਾਈ ਕਰਨਾ ਚਾਹੁੰਦੇ ਹਨ ੳਸ ਲਈ ਸ਼ਰਤਾ ਪੂਰੀਆ ਕਰਦਾ ਹੋਵੇ ਜਿਵੇ ਕਿ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੇਜੁਏਸ਼ਨ ਹੋਏ ਅਤੇ ਉਮਰ 21 ਤੋਂ 24 ਸਾਲ ਤੱਕ ਅਤੇ ਸਾਲਾਨਾ ਆਮਦਨ: ਅੱਠ ਲੱਖ ਤੋਂ ਘੱਟ ਹੋਵੇ। ਉਨ੍ਹਾਂ ਕਿਹਾ ਕਿ ਇੰਟਰਸ਼ਿਪ ਇੱਕ (1) ਸਾਲ ਦੀ ਹੋਵੇਗੀ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ| ਉਨ੍ਹਾਂ ਕਿਹਾ ਕਿ https://pminternship.mca.gov.in/login/ ਲਿੰਕ ਤੇ ਅਪਲਾਈ ਕਰਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰ 502, ਚੌਥੀ ਮੰਜਿਲ, ਬਲਾਕ ਏ, ਡੀਸੀ ਦਫਤਰ ਫਾਜਿਲਕਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ