ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਪੁੱਜੇ ਹਨ। ਗਿਆਨੀ ਰਘੁਬੀਰ ਸਿੰਘ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਮੌਜੂਦ ਸਨ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਅਤੇ SGPC ਪ੍ਰਧਾਨਗੀ ਦੀ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਕਰੀਬ 1 ਘੰਟਾ ਚੱਲੀ ਮੁਲਾਕਾਤ ਤੋਂ ਬਾਅਦ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਰਗੇ ਗੁਰੂ ਸਿੱਖ ਦੀ ਪੰਥ ਨੂੰ ਸ਼੍ਰੋਮਣੀ ਕਮੇਟੀ ਨੂੰ ਬੇਹੱਦ ਲੋੜ ਹੈ। ਉਨ੍ਹਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ 5 ਮੈਂਬਰੀ ਕਮੇਟੀ ਦੀ ਮਿਲੀ ਚਿੱਠੀ ਬਾਰੇ ਬੋਲਦੇ ਹੋਏ ਕਿਹਾ ਕਿ ਚਿੱਠੀ ‘ਤੇ ਵੀ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।