ਪੰਜਾਬ ‘ਚ ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੀਟਿੰਗ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਦੇ ਮੈਂਬਰ, ਮੁੱਖ ਸਕੱਤਰ ਅਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ।
ਮੀਟਿੰਗ ਵਿੱਚ CM ਮਾਨ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੂੰ ਇੱਕ ਦੂਜੇ ਨਾਲ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ CM ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਡਰੱਗ ਸਪਲਾਈ ਚੇਨ ਨੂੰ ਤੋੜਨ ਅਤੇ ਡਰੱਗ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ। ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ ਅਤੇ ਉਨ੍ਹਾਂ ਨੂੰ ਢਾਹ ਦੇਣ ਲਈ ਕਿਹਾ ਗਿਆ ਹੈ। CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਨਸ਼ਿਆਂ ਖਿਲਾਫ਼ ਜੰਗ ਨੂੰ ਇੱਕ ਜਨ ਲਹਿਰ ਵਿੱਚ ਬਦਲਣ ਲਈ ਕਿਹਾ ਗਿਆ ਹੈ।