ਚੰਡੀਗੜ੍ਹ, 28 ਫ਼ਰਵਰੀ (ਹਿੰ. ਸ.)। ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 95ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹਾਲਾਂਕਿ ਚਾਰ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਨੂੰ ਬਹੁਤ ਕਾਂਬਾ ਲੱਗ ਰਿਹਾ ਹੈ।ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਹਸਪਤਾਲ ‘ਚ ਭਰਤੀ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਲੋਕਾਂ ਨੂੰ ਮੋਰਚੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ ਤਾਂ ਜੋ ਇਸ ਅੰਦੋਲਨ ਨੂੰ ਹੋਰ ਬਲ ਦਿੱਤਾ ਜਾ ਸਕੇ। 8 ਮਾਰਚ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ